ਨਿਜੀ ਸਕੂਲ ਸੰਚਾਲਕਾਂ ਅਤੇ ਮਾਪਿਆਂ ਦੀ ਜੱਥੇਬੰਦੀ ਦਾ ਚੱਲ ਰਿਹਾ ਰੇੜਕਾ ਮਾਨਯੋਗ ਅਦਾਲਤ ਦੇ ਆਏ ਫ਼ੈਸਲੇ ਤੋਂ ਬਾਅਦ ਬੇਸ਼ੱਕ ਸਮਾਪਤ ਹੋ ਗਿਆ ਹੈ।

ਇੱਕ ਮੰਦਰ ਦੀ ਸੇਵਾਦਾਰਨੀ ਕੋਲ ਚੜ੍ਹਾਵੇ ਦੇ ਇਕੱਠੇ ਹੋਏ 40 ਲੱਖ ਰੁਪਏ ਦੀ ਚੋਰੀ ਦੇ ਮਾਮਲੇ 'ਚ ਆਖ਼ਰ ਪੁਲਿਸ ਨੇ ਮੰਦਰ ਵਿੱਚ ਹੀ ਆਉਂਦੇ ਇੱਕ ਸ਼ਰਧਾਲੂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਅਰੰਭੀ ਹੈ।

ਬੱਚਿਆਂ ਨਾਲ ਹੋਣ ਵਾਲੇ ਸ਼ੋਸ਼ਣ ਤੇ ਹਿੰਸਾ ਨੂੰ ਰੋਕਣ, ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਅਤੇ ਬੱਚਿਆਂ ਦੇ ਮਨਾਂ ਚੋਂ ਪੁਲਿਸ ਦੀ ਝਿਜਕ ਨੂੰ ਦੂਰ ਕਰਨ ਤੇ ਸੁਖਾਵਾਂ ਮਾਹੌਲ ਪੈਦਾ ਕਰਨ ਦੇ ਉਦੇਸ਼ ਨਾਲ ਮੰਡੀ ਗੋਬਿੰਦਗੜ੍ਹ ਵਿਖੇ ਸੂਬੇ ਦਾ ਪਹਿਲਾ ਬਾਲ ਮਿੱਤਰ ਪੁਲਿਸ ਸਟੇਸ਼ਨ ਸਥਾਪਤ ਕੀਤਾ ਗਿਆ ਹੈ।

ਬਰਗਾੜੀ ਬੇਅਦਬੀ ਕਾਂਡ ਮਾਮਲੇ ਵਿੱਚ ਜਾਂਚ ਕਰ ਰਹੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਅੱਜ ਫਰੀਦਕੋਟ ਜ਼ਿਲ੍ਹੇ ਵਿੱਚੋਂ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪਾਕਿਸਤਾਨ 'ਚ ਵਾਪਰੇ ਟ੍ਰੇਨ-ਬੱਸ ਹਾਦਸੇ ਵਿੱਚ ਮਾਰੇ ਗਏ ਸਿੱਖ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਹਲਕੇ ਤੋਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਰੱਬ ਦੇ ਭਾਣੇ ਨੂੰ ਸਹਿਣ ਕਰਨ ਦਾ ਬਲ ਬਖਸ਼ਣ ਦੀ ਅਰਦਾਸ ਪ੍ਰਮਾਤਮਾ ਪਾਸੋਂ ਕੀਤੀ।

ਬੀਤੇ ਦਿਨੀਂ ਜਲਾਲਾਬਾਦ ਖੇਤਰ 'ਚ ਆਏ ਤੇਜ਼ ਝੱਖੜ ਕਰਕੇ ਕਈ ਸ਼ੈਲਰਾਂ ਦਾ ਨੁਕਸਾਨ ਹੋਇਆ ਅਤੇ ਘਰਾਂ ਨੂੰ ਵੀ ਨੁਕਸਾਨ ਹੋਇਆ।

ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਪਠਾਨਕੋਟ ਵਿੱਚ ਸਿਹਤ ਸੇਵਾਵਾਂ ਵੱਲੋਂ ਡਾ. ਭੁਪਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਮਿਸ਼ਨ ਫਤਿਹ ਜਾਗਰੂਕਤਾ ਮੁਹਿੰਮ ਚਲਾਈ ਗਈ।

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਬਟਾਲਾ ਵਿਖੇ ਸਾਬਕਾ ਚੇਅਰਮੈਨ ਸ਼ੂਗਰਫੈੱਡ ਪੰਜਾਬ ਸ੍ਰੀ ਸੁਖਬੀਰ ਸਿੰਘ ਵਾਹਲਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਨੂੰ ਕਾਂਗਰਸ ਦੀ ਬੀ ਟੀਮ ਗਰਦਾਨਦਿਆਂ ਇੱਥੋਂ ਤੱਕ ਕਹਿ ਦਿੱਤਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਵਿੱਚ ਫਰੈਂਡਲੀ ਮੈਚ ਖੇਡ ਰਹੀਆਂ ਹਨ

ਫ਼ਤਿਹਗੜ੍ਹ ਸਾਹਿਬ ਅਤੇ ਸਰਹਿੰਦ ਇਲਾਕੇ ਦੇ ਸਕੇਟਿੰਗ ਖੇਡਣ ਦੇ ਸ਼ੌਕੀਨ ਖਿਡਾਰੀਆਂ ਦੀ ਸਕੇਟਿੰਗ ਖੇਡ 'ਚ ਆਪਣੇ ਜੌਹਰ ਦਿਖਾਉਣ ਦੀ ਬੱਝੀ ਆਸ ਨੂੰ ਹੁਣ ਬਹੁਤ ਜਲਦੀ ਹੀ ਬੂਰ ਪੈਣ ਜਾ ਰਿਹਾ ਹੈ।

ਕੋਵਿਡ-19 ਦੀ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਬਟਾਲਾ ਤਹਿਸੀਲ ਨਾਲ ਸਬੰਧਤ ਪਟਵਾਰੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ।

ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮੰਤਵ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਪੰਜਾਬ ਦੇ ਤਹਿਤ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਇੰਜੀ: ਅਜੇ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਕਾਲਜ ਦੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਆਟੋ ਹੈਂਡ ਸੈਨੀਟਾਈਜ਼ਰ ਮਸ਼ੀਨਾਂ ਤਿਆਰ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ।

ਪਿਛਲੇ ਕੁਝ ਦਿਨਾਂ ਤੋਂ ਸੂਬੇ ਅੰਦਰ ਗਰਮੀ ਦਾ ਕਹਿਰ ਕਾਫ਼ੀ ਜ਼ਿਆਦਾ ਵਧਿਆ ਹੋਇਆ ਹੈ। ਤੱਪਦੇ ਸੂਰਜ ਦੀ ਲਾਲੀ ਕਾਰਨ ਵਧੀ ਗਰਮੀ ਦੇ ਚੱਲਦੇ ਹਰੇਕ ਵਰਗ ਦੇ ਲੋਕ ਬਹੁਤ ਤ੍ਰਾਹ-ਤ੍ਰਾਹ ਕਰ ਰਹੇ ਹਨ।

ਬਹਿਬਲ ਕਲਾਂ ਬੇਅਦਬੀ ਗੋਲੀਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਤਿੰਨ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਮਾਨਯੋਗ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਹੈ।

ਪੱਬਜੀ ਗੇਮ ਦਾ ਲੋਕਾਂ ਵਿੱਚ ਐਸਾ ਜਨੂੰਨ ਹੈ ਕਿ ਪਾਕਿਸਤਾਨ ਨੇ ਤਾਂ ਇਸਨੂੰ ਬੰਦ ਹੀ ਕਰ ਦਿੱਤਾ ਹੈ ਅਤੇ ਹੁਣ ਪੰਜਾਬ ਵਿੱਚ ਵੀ ਇੱਕ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ।

ਖੇਤੀਬਾੜੀ ਸਬੰਧੀ ਇਸਤੇਮਾਲ ਕੀਤੇ ਜਾਣ ਲਈ ਮਿਲਾਵਟ ਰਹਿਤ ਅਤੇ ਮਿਆਰੀ ਕੀਟਨਾਸ਼ਕ ਦਵਾਈਆਂ, ਖਾਦਾਂ ਅਤੇ ਬੀਜ ਮੁਹੱਈਆ ਕਰਵਾਏ ਜਾਣ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਸ਼ਹਿਰ 'ਚ ਕਈ ਖਾਦਾਂ, ਕੀਟਨਾਸ਼ਕ ਦਵਾਈਆਂ ਅਤੇ ਬੀਜ ਵੇਚਣ ਵਾਲੀਆਂ ਦੁਕਾਨਾਂ ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ।

ਕੇਂਦਰ ਸਰਕਾਰ ਦੀ ਸਵੱਛ ਭਾਰਤ ਸਕੀਮ ਤਹਿਤ ਬਲਾਕ ਦੋਰਾਹਾ ਅਧੀਨ ਪੈਂਦੇ ਪਿੰਡਾਂ 'ਚ ਸੌਲਿਡ ਵੇਸਟ ਮੈਨੇਜਮੈਂਟ ਪਲਾਟ ਲਗਾਉਣ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਦੋਰਾਹਾ ਦੇ ਹੋਟਲ 'ਚ ਬਲਾਕ ਸੰਮਤੀ ਦੋਰਾਹਾ ਵੱਲੋਂ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਟਿੱਡੀ ਦਲ ਦੇ ਚੱਲ ਰਹੇ ਹਮਲਿਆਂ ਵਿੱਚ ਹੁਣ ਬਠਿੰਡਾ ਇਲਾਕੇ ਵਿੱਚ ਵੀ ਕੁਝ ਟਿੱਡੀਆਂ ਦਿੱਖਣ ਨਾਲ ਕਿਸਾਨਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਕੋਰੋਨਾ ਵਾਇਰਸ ਬਿਮਾਰੀ ਫੈਲਣ ਦੇ ਬਾਅਦ ਇਸ ਤੋਂ ਬਚਾਅ ਲਈ ਸੈਨੀਟਾਈਜ਼ਰਾਂ ਦੀ ਮੰਗ ਨੇ ਬਹੁਤ ਜ਼ੋਰ ਫੜਿਆ ਹੋਇਆ ਹੈ।

ਸੂਬੇ ਅੰਦਰ ਉਦਯੋਗਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਹਰ ਮੁਸ਼ਕਲ ਹਾਲਾਤ 'ਚ ਸਰਕਾਰ ਸੂਬੇ ਦੇ ਉਦਯੋਗਾਂ ਨਾਲ ਖੜ੍ਹੀ ਹੈ ਤੇ ਸਨਅਤਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਵਚਨਬੱਧ ਹੈ।

ਫ਼ਾਜ਼ਿਲਕਾ ਜ਼ਿਲ੍ਹੇ ਅੰਦਰ 5 ਹੋਰ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਿਸਤਾਨ ਸਮਰਥਕ ਅਤੇ ਸਿਖਸ ਫ਼ਾਰ ਜਸਟਿਸ ਦੀ ਰਹਿਨੁਮਾਈ ਕਰ ਰਹੇ 9 ਆਗੂਆਂ ਨੂੰ ਅੱਤਵਾਦੀ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਖ਼ਾਲਿਸਤਾਨ ਸਮਰਥਕ ਕਾਰਕੁਨਾਂ ਦੀਆਂ ਲੱਗਦੈ ਪੰਜਾਬ 'ਚ ਸਰਗਰਮੀਆਂ ਤੇਜ਼ ਹੋ ਗਈਆਂ ਹਨ

ਭਾਰਤੀ ਰੇਲਵੇ ਵੱਲੋਂ ਨਿੱਜੀਕਰਨ ਦਾ ਐਲਾਨ ਹੁੰਦੇ ਹੀ ਸਰਕਾਰੀ ਰੇਲ ਗੱਡੀਆਂ ਨੇ ਵੀ ਤੇਜ਼ੀ ਫੜ ਲਈ ਹੈ।

ਸੂਬੇ 'ਚ ਕੋਰੋਨਾ ਵਾਇਰਸ ਦੇ ਚੱਲਦੇ ਬਣੇ ਹਾਲਾਤਾਂ ਅਤੇ ਦਿਨੋਂ ਦਿਨ ਵੱਧ ਰਹੇ ਕੋਰੋਨਾ ਪਾਜ਼ੀਟਿਵ ਕੇਸਾਂ ਦੇ ਕਾਰਨ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ।

ਮੋਦੀ ਸਰਕਾਰ ਵੱਲੋਂ ਸਰਕਾਰੀ ਕੰਪਨੀਆਂ ਦੇ ਨਿੱਜੀਕਰਨ ਦੀ ਲੜੀ ਵਿੱਚ ਹੁਣ ਭਾਰਤੀ ਰੇਲਵੇ ਦਾ ਨਾਮ ਵੀ ਸ਼ਾਮਿਲ ਹੋਣ ਜਾ ਰਿਹਾ ਹੈ।

ਬੇਸ਼ੱਕ, ਡੇਂਗੂ ਅਤੇ ਚਿਕਨਗੁਨੀਆ ਮੱਛਰਾਂ ਦੀ ਰੋਕਥਾਮ ਅਤੇ ਡੇਂਗੂ ਬੁਖਾਰ ਤੋਂ ਆਮ ਲੋਕਾਂ ਨੂੰ ਬਚਾਉਣ ਸਬੰਧੀ ਹਰੇਕ ਸਾਲ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਪ੍ਰੋਗਰਾਮ ਚਲਾਏ ਜਾਂਦੇ ਹਨ।

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਮਿਡਲ ਕਲਾਸ ਤੱਕ ਦੇ ਬੱਚਿਆਂ ਨੂੰ ਘਰਾਂ ਵਿੱਚ ਮਿਡ-ਡੇ-ਮੀਲ ਰਾਸ਼ਨ ਅਤੇ ਇਸ ਨੂੰ ਪਕਾਉਣ ਦਾ ਖ਼ਰਚ ਵੰਡਣ ਦਾ ਐਲਾਨ ਕੀਤਾ ਗਿਆ ਹੈ।

ਬਠਿੰਡਾ ਸ਼ਹਿਰ ਦੀ ਆਬਾਦੀ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਅਤੇ ਸਿਵਲ ਹਸਪਤਾਲ ਤੇ ਦਬਾਅ ਘੱਟ ਕਰਨ ਦੇ ਮਕਸਦ ਨਾਲ ਬਣੇ ਸ਼ਹਿਰ ਦੇ 4 ਅਰਬਨ ਹੈਲਥ ਸੈਂਟਰ ਇਸ ਸਮੇਂ ਡਾਕਟਰਾਂ ਅਤੇ ਸਟਾਫ ਦੀ ਕਮੀ ਨਾਲ ਜੂਝ ਰਹੇ ਹਨ।

ਜੇਕਰ ਸੂਬੇ ਦੇ ਕਿਸਾਨ ਬਾਸਮਤੀ ਫਸਲ ਦਾ ਜ਼ਿਆਦਾ ਭਾਅ ਹਾਸਲ ਕਰਨਾ ਚਾਹੁੰਦੇ ਹਨ ਤਾਂ ਉਹ ਫਸਲ ਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਦਾ ਇਸਤੇਮਾਲ ਨਾ ਕਰਨ ਅਤੇ ਖੇਤੀ ਮਾਹਿਰਾਂ ਵੱਲੋਂ ਸਿਫਾਰਸ਼ ਕੀਤੇ ਕੀਟਨਸ਼ਕਾਂ ਤੇ ਖਾਦਾਂ ਦੀ ਵਰਤੋਂ ਕੀਤੀ ਜਾਵੇ।

ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਤਹਿਤ ਵਧੀਆ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ 'ਮਿਸ਼ਨ ਫ਼ਤਿਹ ਯੋਧਾ' ਮੁਕਾਬਲਾ ਸ਼ੁਰੂ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਸਵੇਰੇ ਬਟਾਲਾ ਤਹਿਸੀਲ ਦੇ ਪਿੰਡ ਮੂਲਾ ਸੁਨੱਈਆ, ਸੈਦ ਮੁਬਾਰਕ ਅਤੇ ਕੋਟਲਾ ਸਰਫ਼ ਦਾ ਦੌਰਾ ਕਰਕੇ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

ਸੂਬੇ ਦੇ ਪਸ਼ੂ ਪਾਲਕ ਵੀ ਹੁਣ ਖੇਤੀਬਾੜੀ ਕਰਦੇ ਕਿਸਾਨਾਂ ਦੀ ਤਰ੍ਹਾਂ ਕਿਸਾਨ ਕ੍ਰੈਡਿਟ ਲਿਮਿਟਾਂ ਬਣਾ ਸਕਣਗੇ।

ਪਿੰਡਾਂ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪੇਸ਼ ਆਉਂਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਦੀ ਦਿਸ਼ਾ 'ਚ ਸੂਬਾ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਫਤਹਿਗੜ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਪ੍ਰੋਜੈਕਟ ਚਲਾਏ ਜਾ ਰਹੇ ਹਨ।

Your first step should be a visit to your local grocery store. Plan your meals to include these powerful immune system boosters.

ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 4 ਪਾਜ਼ੀਟਿਵ ਕੇਸਾਂ ਨੇ ਦਸਤਕ ਦਿੱਤੀ ਹੈ।

ਦਿਨ-ਬ-ਦਿਨ ਕੋਰੋਨਾ ਵਾਇਰਸ ਜ਼ਿਲ੍ਹਾ ਫਤਹਿਗੜ ਸਾਹਿਬ ਅੰਦਰ ਤੇਜ਼ ਰਫ਼ਤਾਰ ਨਾਲ ਚੱਲਦੇ ਹੋਏ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ।

ਪੰਜਾਬ ਸਰਕਾਰ ਰਾਹੀਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਮਿਸ਼ਨ ਫ਼ਤਿਹ ਚਲਾਇਆ ਗਿਆ ਹੈ।

Bhai Ram Singh was one of pre-partition Punjab's foremost architects, dominating the scene for nearly 2 decades.

ਖੇਤੀਬਾੜੀ ਸੈਕਟਰ ਸਬੰਧੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੇਸ਼ 'ਚ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲੱਗੇ ਲਾਕਡਾਊਨ ਦੌਰਾਨ ਲਿਆਂਦੇ ਗਏ ਆਰਡੀਨੈਂਸਾਂ ਨੂੰ ਕਿਸਾਨ ਅਤੇ ਖੇਤੀਬਾੜੀ ਵਿਰੋਧੀ ਕਰਾਰ ਦਿੰਦੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਰਡੀਨੈਂਸਾਂ ਦਾ ਸਮਰਥਨ ਕਰਨ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਹਲਕਾ ਅਮਲੋਹ ਟੀਮ ਵੱਲੋਂ ਮੰਡੀ ਗੋਬਿੰਦਗੜ੍ਹ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ।

Load More